Road Accident

ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ, ਕੰਮ ਤੋਂ ਘਰ ਪਰਤ ਰਿਹਾ ਸੀ ਵਾਪਸ

ਚੰਡੀਗੜ੍ਹ, 8 ਅਪ੍ਰੈਲ 2024: ਮੋਗਾ ਦੇ ਪਿੰਡ ਕੋਕਰੀ ਦੇ ਰਹਿਣ ਵਾਲੇ 64 ਸਾਲਾ ਵਿਅਕਤੀ ਦੀ ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਲੜਕੇ ਦੇ ਬਿਆਨਾਂ ’ਤੇ ਪਿੰਡ ਦੇ ਹੀ ਟਰੈਕਟਰ ਚਾਲਕ ਖ਼ਿਲਾਫ਼ ਥਾਣਾ ਅਜੀਤਵਾਲ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।

ਜਾਂਚ ਅਧਿਕਾਰੀ ਸੰਤੋਖ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਪਿਓ ਬੂਟਾ ਸਿੰਘ ਅਜੀਤਵਾਲ ਵਿਖੇ ਮਜ਼ਦੂਰੀ ਕਰਦਾ ਸੀ। ਜਦੋਂ ਉਹ ਮੋਟਰਸਾਈਕਲ ’ਤੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਟਰੈਕਟਰ ਨੇ ਟੱਕਰ ਮਾਰ ਦਿੱਤੀ | ਅਮਨਦੀਪ ਸਿੰਘ ਦੀ ਸ਼ਿਕਾਇਤ ‘ਤੇ ਸੁਖਰਾਜ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Scroll to Top