ਸੁਲਤਾਨਪੁਰ ਲੋਧੀ, 11 ਸਤੰਬਰ 2024: ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ‘ਤੇ ਉਸਾਰੇ ਜਾ ਰਹੇ “ਮੂਲ ਮੰਤਰ ਅਸਥਾਨ” ਦੀ ਇਮਾਰਤ ਦੀ ਚੌਥੀ ਮੰਜਿਲ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਮ੍ਰਿਤਕ ਸੁਖਵਿੰਦਰ ਸਿੰਘ ਪੇਂਟਰ ਦਾ ਕੰਮ ਕਰਦਾ ਸੀ ਅਤੇ ਉਸਦਾ ਇੱਕ ਚਾਰ ਸਾਲ ਦਾ ਮੁੰਡਾ ਹੈ |
ਇਸ ਘਟਨਾ ‘ਤੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ‘ਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ‘ਤੇ ਚੌਥੀ ਮੰਜ਼ਿਲ ‘ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ‘ਚ ਸਥਾਨਕ ਸਿਵਲ ਹਸਪਤਾਲ ‘ਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ‘ਚ ਆਇਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ |