ਚੰਡੀਗੜ੍ਹ, 17 ਫਰਵਰੀ 2024: ਅਬੋਹਰ ਦੇ ਪਿੰਡ ਚੂਹੜੀਵਾਲਾ ਧੰਨਾ ਦੇ ਵਸਨੀਕ ਨੇ ਆਰਥਿਕ ਤੰਗੀ ਅਤੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ (suicide) ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਮ੍ਰਿਤਕ ਦੇਹ ਇਕ ਹਫਤੇ ਬਾਅਦ ਨਹਿਰ ‘ਚੋਂ ਤੈਰਦੀ ਮਿਲੀ, ਜਿਸ ਨੂੰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਖੂਈਖੇੜਾ ਦੇ ਮੁਰਦਾਘਰ ‘ਚ ਪਹੁੰਚਾਇਆ ਗਿਆ।
ਜਾਣਕਾਰੀ ਮੁਤਾਬਕ ਕਰੀਬ 40 ਸਾਲਾ ਕ੍ਰਿਸ਼ਨ ਕੁਮਾਰ ਦੋ ਬੱਚਿਆਂ ਦਾ ਪਿਓ ਸੀ ਅਤੇ ਦੋਵੇਂ ਬੱਚੀਆਂ ਕੁੜੀਆਂ ਸਨ । ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਉਸ ਨੇ 2 ਕਰਜ਼ੇ ਲਏ ਸਨ, ਜਿਸ ਨੂੰ ਲੰਬੇ ਸਮੇਂ ਤੋਂ ਨਾ ਮੋੜ ਸਕਣ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
ਬੀਤੇ ਸ਼ਨੀਵਾਰ ਉਹ ਅਚਾਨਕ ਘਰੋਂ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਸਵੇਰੇ ਉਸ ਦੀ ਲਾਸ਼ ਨਹਿਰ ਵਿੱਚੋਂ ਮਿਲੀ। ਸੂਚਨਾ ਮਿਲਣ ‘ਤੇ ਥਾਣਾ ਖੂਈਖੇੜਾ ਦੇ ਏ.ਐੱਸ.ਆਈ ਲੇਖਰਾਜ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਬਾਹਰ ਕੱਢ ਕੇ ਫਾਜ਼ਿਲਕਾ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।