ਕੁੱਟਮਾਰ

ਨੌਜਵਾਨਾਂ ਵਲੋਂ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ, 6 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਪਿੰਡ ਜਗਤਪੁਰੇ ਵਿੱਚ ਇੱਕ ਵਿਅਕਤੀ ਨੂੰ 4-5 ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਨਾਲ ਸੜਕ ‘ਤੇ ਬੁਰੀ ਤਰ੍ਹਾਂ ਕੁੱਟਿਆ | ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਅਕਤੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਅਕਤੀ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ ਹੋ ਰਹੀ ਸ਼ੋਸ਼ਲ ਮੀਡਿਆ ‘ਤੇ ਕਾਫੀ ਵਿਰਲਾ ਹੋ ਰਹੀ ਹੈ |

ਇਸ ਮਾਮਲੇ ਵਿੱਚ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਇਹ ਮਾਮਲਾ ਪੁਲਿਸ ਵੱਲੋਂ 15 ਫਰਵਰੀ ਨੂੰ ਦਰਜ ਕੀਤਾ ਗਿਆ ਸੀ ਜਿਸ ਤਹਿਤ ਪੁਲਿਸ ਨੇ ਉਕਤ ਮੈਂਬਰਾਂ ਖ਼ਿਲਾਫ਼ ਧਾਰਾ 307 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ । ਇਹ ਮਾਮਲਾ ਆਪਸੀ ਰੰਜਿਸ਼ ਵੀ ਦਾ ਦੱਸਿਆ ਜਾ ਰਿਹਾ ਹੈ। ਜ਼ਖਮੀ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਚੱਲ ਹੈ।

Scroll to Top