Rahul Gandhi

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 05 ਸਤੰਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਦੀ ਸੰਸਦ ਦੀ ਮੈਂਬਰਸ਼ਿਪ ਬਹਾਲੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਵਕੀਲ ਅਸ਼ੋਕ ਪਾਂਡੇ ਦੁਆਰਾ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੱਕ ਵਾਰ ਸੰਸਦ ਜਾਂ ਵਿਧਾਨ ਸਭਾ ਦੇ ਮੈਂਬਰ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 8 (3) ਦੇ ਤਹਿਤ ਮੁਕੱਦਮਾ ਚਲਾਇਆ ਜਾਂਦਾ ਹੈ ਤਾਂ ਉਹ ਉਦੋਂ ਤੱਕ ਅਯੋਗ ਰਹੇਗਾ ਜਦੋਂ ਤੱਕ ਕੋਈ ਵੱਡੀ ਅਦਾਲਤ ਉਸਨੂੰ ਦੋਸ਼ਾਂ ਤੋਂ ਬਰੀ ਨਹੀਂ ਕਰ ਦਿੰਦੀ। ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਅਦਾਲਤ ਚੋਣ ਕਮਿਸ਼ਨ ਨੂੰ ਵਾਇਨਾਡ ਸੀਟ ‘ਤੇ ਮੁੜ ਚੋਣ ਕਰਵਾਉਣ ਦਾ ਨਿਰਦੇਸ਼ ਦੇਵੇ।

ਜਿਕਰਯੋਗ ਹੈ ਕਿ 4 ਅਗਸਤ ਨੂੰ ‘ਮੋਦੀ ਸਰਨੇਮ’ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲੀ ਸੀ। ਸੁਪਰੀਮ ਕੋਰਟ ਨੇ ਉਸ ਦੀ ਸਜ਼ਾ ‘ਤੇ ਰੋਕ ਲਗਾ ਕੇ ਅੰਤਰਿਮ ਹੁਕਮ ਜਾਰੀ ਕੀਤਾ ਸੀ। ਇਸ ਫੈਸਲੇ ਤੋਂ ਬਾਅਦ 7 ਅਗਸਤ ਨੂੰ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵੀ ਬਹਾਲ ਕਰ ਦਿੱਤੀ ਸੀ।

Scroll to Top