Adipurush

ਫਿਲਮ ‘ਆਦਿਪੁਰਸ਼’ ਖ਼ਿਲਾਫ਼ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ, ਲੋਕਾਂ ਨੇ ਬੈਨ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ, 17 ਜੂਨ 2023: ਮਸ਼ਹੂਰ ਅਦਾਕਾਰ ਪ੍ਰਭਾਸ ਅਤੇ ਅਦਾਕਾਰਾ ਕ੍ਰਿਤੀ ਸੈਨਨ ਦੀ ਫਿਲਮ ਆਦਿਪੁਰਸ਼ (Adipurush) ਹੁਣ ਡਾਇਲਾਗਸ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਫਿਲਮ ‘ਤੇ ਪਾਬੰਦੀ ਲਗਾਉਣ ਲਈ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਨੂੰ ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਦਾਇਰ ਕੀਤੀ ਹੈ। ਇਸ ਵਿੱਚ ਫਿਲਮ ਦੇ ਕਈ ਸੀਨ, ਡਾਇਲਾਗ ਅਤੇ ਕਿਰਦਾਰਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

ਵਿਸ਼ਨੂੰ ਗੁਪਤਾ ਨੇ ਪਟੀਸ਼ਨ ‘ਚ ਕਿਹਾ ਕਿ ‘ਫਿਲਮ ‘ਚ ਸਾਡੇ ਦੇਵਤਿਆਂ ਨੂੰ ਗਲਤ ਤਰੀਕੇ ਨਾਲ ਦਰਸਾਇਆ ਗਿਆ ਹੈ, ਜੋ ਕਿ ਇਤਰਾਜ਼ਯੋਗ ਹੈ। ਇਸ ਲਈ ਅਜਿਹੀ ਫਿਲਮ ਦੀ ਸਕ੍ਰੀਨਿੰਗ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਹ ਫਿਲਮ 16 ਜੂਨ ਨੂੰ ਰਿਲੀਜ਼ ਹੋ ਰਹੀ ਹੈ।

ਫਿਲਮ ਦੇ ਡਾਇਲਾਗਸ ਨੂੰ ਲੈ ਕੇ ਫਿਲਮ ਦੇ ਲੇਖਕ ਅਤੇ ਨਿਰਦੇਸ਼ਕ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਫਿਲਮ ਦੇ ਬਾਈਕਾਟ ਦਾ ਟਰੈਂਡ ਚੱਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਫਿਲਮ ‘ਚ ਰਾਮਾਇਣ ਨੂੰ ਆਧੁਨਿਕ ਤਰੀਕੇ ਨਾਲ ਦਿਖਾਇਆ ਗਿਆ ਹੈ, ਜਿਸ ਨਾਲ ਇਸ ਇਤਿਹਾਸਕ ਕਥਾ ਦੀ ਸ਼ਾਨ ਨੂੰ ਢਾਹ ਲੱਗ ਰਹੀ ਹੈ।

Scroll to Top