July 7, 2024 6:30 pm
Imran Khan

ਤੋਸ਼ਖਾਨਾ ਮਾਮਲੇ ‘ਚ ਇਮਰਾਨ ਖਾਨ ਖ਼ਿਲਾਫ ਚੋਣ ਕਮਿਸ਼ਨ ‘ਚ ਪਟੀਸ਼ਨ ਦਾਇਰ

ਚੰਡੀਗ੍ਹੜ 09 ਅਗਸਤ 2022: ਤੋਸ਼ਖਾਨਾ ਮਾਮਲੇ ਨੂੰ ਲੈ ਕੇ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ ‘ਚ ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਨੇ ਇਸ ਮਾਮਲੇ ‘ਚ ਇਮਰਾਨ ਖਾਨ ਖਿਲਾਫ ਚੋਣ ਕਮਿਸ਼ਨ ‘ਚ ਪਟੀਸ਼ਨ ਦਾਇਰ ਕੀਤੀ ਹੈ।

ਜਿਸ ਤੋਂ ਬਾਅਦ ਹੁਣ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦਾ ਮੰਨਣਾ ਹੈ ਕਿ ਇਸ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਇਮਰਾਨ ਖਾਨ ਨੂੰ ਯਕੀਨੀ ਤੌਰ ‘ਤੇ ਅਯੋਗ ਕਰਾਰ ਦਿੱਤਾ ਜਾਵੇਗਾ। ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਉਸ ਨੂੰ ਪਾਕਿਸਤਾਨ ਦੇ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਇਆ ਜਾਵੇ।

ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੁਆਰਾ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕ੍ਰਿਕਟਰ ਤੋਂ ਰਾਜਨੇਤਾ ਬਣੇ ਇਮਰਾਨ ਖਾਨ ਤੋਸ਼ਾਖਾਨਾ ਤੋਂ ਜ਼ਿਆਦਾਤਰ ਸਾਮਾਨ ਬਿਨਾਂ ਭੁਗਤਾਨ ਕੀਤੇ ਲੈ ਗਏ ਸਨ। ਉਨ੍ਹਾਂ ਨੇ ਕਥਿਤ ਤੌਰ ‘ਤੇ ਆਪਣੇ ਤੋਂ ਮਿਲੇ ਤੋਹਫ਼ਿਆਂ ਦਾ ਖੁਲਾਸਾ ਨਹੀਂ ਕੀਤਾ ਅਤੇ ਆਪਣੇ ਬਿਆਨਾਂ ਵਿੱਚ ਜਾਣਕਾਰੀ ਛੁਪਾਈ।