Site icon TheUnmute.com

ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ

Emergency

ਚੰਡੀਗੜ੍ਹ, 27 ਅਗਸਤ 2024: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਆਉਣ ਵਾਲੀ ਫਿਲਮ ਦਾ ਵਿਰੋਧ ਹੋ ਰਿਹਾ ਹੈ | ਸ਼੍ਰੋਮਣੀ ਕਮੇਟੀ ਸਮੇਤ ਕਈਂ ਸੰਸਥਾਵਾਂ ਨੇ ਫਿਲਮ (Film Emergency) ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ | ਹੁਣ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ‘ਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ | ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੀ ਹੈ |

ਜਾਣਕਾਰੀ ਮੁਤਾਬਕ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਫਿਲਮ ਐਮਰਜੈਂਸੀ (Film Emergency) ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਪਟੀਸ਼ਨ ਛੇਤੀ ਹੀ ਸੁਣਵਾਈ ਹੋ ਸਕਦੀ ਹੈ। ਦੂਜੇ ਪਾਸੇ ਫਿਲਮ ਦੇ ਵਿਰੋਧ ‘ਚ ਬਠਿੰਡਾ ਵਿਖੇ ਸਿੱਖ ਭਾਈਚਾਰੇ ਨੇ ਥੀਏਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕੰਗਨਾ ਰਣੌਤ ਦਾ ਪੁਤਲਾ ਫੂਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

 

Exit mobile version