July 5, 2024 12:31 am
PWRDA

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਵਿਖੇ 05 ਅਕਤੂਬਰ ਨੂੰ ਲੱਗੇਗਾ ਨਾਮੀਂ ਪੰਜ ਕੰਪਨੀਆਂ ਲਈ ਪਲੇਸਮੈਂਟ ਕੈਂਪ

ਐਸ.ਏ.ਐਸ.ਨਗਰ, 4 ਅਕਤੂਬਰ 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹਈਆ ਕਰਵਾਉਣ ਲਈ 05 ਅਕਤੂਬਰ 2023 ਨੂੰ ਸਵੇਰੇ 09:00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਕੰਪਨੀਆਂ ਜਿਵੇ-ਐਕਸਿਸ ਬੈਂਕ, ਰੀਲਾਇੰਸ ਨਿਪੋਨ, ਬੀ.ਐਸ.ਸੀ.ਜੇ.ਈ, ਟੀਮ ਲੀਸ (ਏਅਰਟੈਲ ਬਰੋਡਬੈਂਡ) ਐਂਡ ਡੀਲੀਵਰੀ (Axis Bank, Reliance Nippon, BSCJE, Team Lease(Airtel Broadband) and Delhivery) ਭਾਗ ਲੈਣਗੀਆਂ।

ਇਸ ਵਿੱਚ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੁਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੁਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।