July 2, 2024 1:50 pm
A placement camp

ਮੋਹਾਲੀ ‘ਚ 1 ਮਾਰਚ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫਰਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਮੁਥੂਟ ਮਾਈਕ੍ਰੋਫਿਨ ਲਿਮਿ:, ਵੀ5 ਗਲੋਬਲ ਸਰਵਿਸਜ ਪ੍ਰਾਇਵੇਟ ਲਿਮਿ:, ਆਈ ਪ੍ਰੋਸੈਸ, ਪ੍ਰੋਟਾਕ ਸਲਿਊਸ਼ਨਜ, ਸਵੀਗੀ ਇੰਸਟੇਮਾਰਟ, ਅਰਾਈਲ ਟੈਲੀਕਾਮ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A placement camp) ਮਿਤੀ 01/03/2024 ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦਸਵੀਂ, ਬਾਰਵੀਂ , ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।

ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੇ ਇਸ ਕੈਂਪ (A placement camp)  ਵਿੱਚ ਕੇਵਲ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਜੋ ਦਸਵੀਂ, ਬਾਰਵੀਂ ,ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਹੋਣ ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜਿਊਮ ਅਤੇ ਜ਼ਰੂਰੀ ਦਸਤਾਵੇਜ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ।

ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ-dbeeplacementssasnagar@gmail.com ਤੇ ਭੇਜ ਸਕਦੇ ਹਨ। ਰੁਜ਼ਗਾਰ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਡੀ.ਬੀ.ਈ.ਈ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਫੋਲੋ ਕਰ ਸਕਦੇ ਹਨ ਜਿਵੇਂ ਫੇਸਬੁੱਕ ਅਕਾਊਂਟ, User name- DegtoSAS.