RAJASTHAN POLLS

ਐੱਸ.ਏ.ਐੱਸ. ਨਗਰ ਵਿਖੇ DBEE ਵੱਲੋਂ 12 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਐੱਸ.ਏ.ਐੱਸ.ਨਗਰ, 11 ਅਕਤੂਬਰ 2023: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਕੁਇਸ ਕੋਰਪ ਲਿਮਿਟਡ ਲਈ ਵੀਰਵਾਰ,11 ਅਕਤੂਬਰ ਨੂੰ ਪਲੇਸਮੈਂਟ ਕੈਂਪ (Placement Camp) ਦਾ ਆਯੋਜਨ ਕਰ ਰਿਹਾ ਹੈ ਅਤੇ ਸ਼ੁੱਕਰਵਾਰ 13 ਅਕਤੂਬਰ, 2023 ਨੂੰ ਲਾਈਫ਼ ਸਟਾਇਲ ਸਟੋਰ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸੇਲ ਐਸੋਸੀਏਟਸ/ਕੈਸ਼ੀਅਰ ਲਈ ਭਰਤੀ ਹੋਵੇਗੀ।

ਜਿੱਥੇ 18 ਤੋਂ 35 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਕੈਂਪ ਵਿੱਚ ਦਸਵੀਂ, ਬਾਰਵੀਂ, ਅਤੇ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਕੁਇਸ ਕੋਰਪ ਦੀ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਏਅਰਟੈੱਲ ਸੀਆਰਓ( ਮਹਿਲਾ ਗ੍ਰੈਜੂਏਟ) ਅਤੇ ਐਕਸਪ੍ਰੈੱਸ ਕੰਪਨੀ ਪੈਨਰ ਸਕੈਨਰ ਵਿੱਚ ਉਮੀਦਵਾਰਾਂ ਦੀ ਵਾਕ ਇੰਨਾਂ ਇੰਟਰਵਿਊ ਕੀਤੀ ਜਾਵੇਗੀ।

• ਦਸਵੀਂ, ਬਾਰਵੀ, ਗ੍ਰੈਜੂਏਸ਼ਨ ( ਫਰੈਸ਼ਰ ਅਤੇ ਤਜ਼ਰਬੇਕਾਰ ) ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।

• ਉਮੀਦਵਾਰਾਂ ਲਈ ਤਨਖਾਹ ਦੀ ਦਰ 10,000 ਤੋਂ 17,000 ਤੱਕ ਹੋਵੇਗੀ।

• ਨੌਕਰੀ ਦਾ ਸਥਾਨ ਐੱਸ. ਏ. ਐੱਸ. ਨਗਰ ਹੋਵੇਗਾ।

ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਸ੍ਰੀ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ (Placement Camp) ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

Scroll to Top