July 2, 2024 6:37 pm
Bathinda

ਬਠਿੰਡਾ ‘ਚ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ, ਕਾਰ ‘ਚੋਂ ਮਿਲੀ ਲਾਸ਼

ਚੰਡੀਗੜ੍ਹ, 07 ਸਤੰਬਰ 2023: ਬਠਿੰਡਾ  (Bathinda) ਦੇ ਮਾਡਲ ਟਾਊਨ ਫੇਜ਼-1 ਵਿੱਚ ਇੱਕ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉਸ ਮ੍ਰਿਤਕ ਦੇਹ ਕਾਰ ਵਿੱਚੋਂ ਬਰਾਮਦ ਹੋਈ ਹੈ । ਪੁਲਿਸ ਅਜੇ ਜਾਂਚ ਕਰ ਰਹੀ ਹੈ ਕਿ ਇਹ ਕੋਈ ਹਾਦਸਾ ਸੀ ਜਾਂ ਖੁਦਕੁਸ਼ੀ। ਮ੍ਰਿਤਕ ਇੰਸਪੈਕਟਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਉਂ ਪੁਲਿਸ ਲਾਈਨ ਵਿਖੇ ਤਾਇਨਾਤ ਸੀ। ਬਠਿੰਡਾ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚ ਗਏ ਸਨ। ਗੋਲੀ ਲੱਗਣ ਕਾਰਨ ਰਣਧੀਰ ਸਿੰਘ ਭੁੱਲਰ ਦੀ ਮੌਤ ਹੋ ਗਈ। ਇਹ ਹਾਦਸਾ ਸੀ ਜਾਂ ਖੁਦਕੁਸ਼ੀ ਇਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਪੁਲਿਸ ਨੇ ਫ਼ੋਨ ਵੀ ਜਾਂਚ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਦੀ ਰਿਹਾਇਸ਼ ਮਾਡਲ ਟਾਊਨ ਫੇਜ਼-1 ਵਿੱਚ ਹੀ ਹੈ।