Site icon TheUnmute.com

ਟਿਕਟ ਦਾ ਵਾਊਚਰ ਮੰਗਣ ‘ਤੇ ਪੁਲਿਸ ਮੁਲਾਜ਼ਮ ਨੇ ਬੱਸ ਕੰਡਕਟਰ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ

bus conductor

ਚੰਡੀਗੜ੍ਹ 21 ਸਤੰਬਰ 2022 : ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਵੱਲੋਂ ਇੱਕ ਬੱਸ ਕੰਡਕਟ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਸਰਕਾਰੀ ਬੱਸ ਦੇ ਕੰਡਕਟਰ ਦੀ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਕੰਡਕਟਰ ਨੇ ਪੁਲਿਸ ਮੁਲਾਜ਼ਮ ਨੂੰ ਆਪਣਾ ਵਾਊਚਰ ਦਿਖਾਉਣ ਲਈ ਕਿਹਾ ਤਾਂ ਪੁਲਿਸ ਮੁਲਾਜ਼ਮ ਤੇ ਕੰਡਕਟਰ ਵਿਚਾਲੇ ਬਹਿਸ ਸ਼ੁਰੂ ਹੋ ਗਈ | ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਦੇ ਮੁਲਾਜ਼ਮ ਵੱਲੋਂ ਕੀਤੀ ਇਸ ਹਰਕਤ ਦਾ ਲੋਕਾਂ ਨੇ ਵਿਰੋਧ ਕੀਤਾ |

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਨੌਸ਼ਹਿਰਾ ਪਨੂੰਆਂ ਪਿੰਡ ਦਾ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿਘ ਭੁੱਲਰ ਕੋਲ ਇਸ ਪੁਲਿਸ ਮੁਲਾਜ਼ਮ ਖਿਲਾਫ਼ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

Exit mobile version