June 30, 2024 9:55 pm
Kotakpura

ਕੋਟਕਪੂਰਾ ਮੁੱਖ ਮਾਰਗ ’ਤੇ ਬੱਸ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ

ਚੰਡੀਗੜ੍ਹ, 27 ਜਨਵਰੀ 2024: ਕੋਟਕਪੂਰਾ (Kotakpura) ਮੁੱਖ ਮਾਰਗ ’ਤੇ ਪੈਂਦੇ ਪਿੰਡ ਚੱਡੇਵਾਂ ਨੇੜੇ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ।

ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਸੇਵਾਦਾਰਾਂ ਦੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।