Site icon TheUnmute.com

ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ

bus conductor

ਚੰਡੀਗੜ੍ਹ 17 ਜਨਵਰੀ 2023: ਬਰਨਾਲਾ ਜੇਲ੍ਹ (Barnala Jail)ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਹੀ ਰਹੀ ਹੈ । ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸਤਬੀਰ ਸਿੰਘ ਅਤੇ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਟੀ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਬਿੱਕਰ ਸਿੰਘ ਜੇਲ ਟਾਵਰ ‘ਤੇ ਡਿਊਟੀ ‘ਤੇ ਸੀ ਤਾਂ ਉਸ ਨੇ ਆਪਣੀ ਰਾਈਫਲ ਤੋਂ ਗੋਲੀ ਚੱਲਣ ਕਾਰਨ ਉਸਦੀ ਮੌਤ ਹੋ ਗਈ |

ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਸ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜੇਲ੍ਹ ਅਧਿਕਾਰੀ ਪੁਨੀਤ ਗਰਗ ਨੇ ਦੱਸਿਆ ਕਿ ਬਿੱਕਰ ਸਿੰਘ ਜੇਲ੍ਹ ਵਿੱਚ ਸੁਰੱਖਿਆ ਸਬੰਧੀ ਬੀਤੀ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟਾਵਰ ’ਤੇ ਡਿਊਟੀ ’ਤੇ ਸੀ। ਕਰੀਬ 3 ਵਜੇ ਜਦੋਂ ਇੱਕ ਹੋਰ ਮੁਲਾਜ਼ਮ ਆਪਣੀ ਡਿਊਟੀ ਲਈ ਪਹੁੰਚਿਆ ਤਾਂ ਉਸ ਨੇ ਬਿੱਕਰ ਸਿੰਘ ਨੂੰ ਆਪਣੀ ਰਾਈਫਲ ਨਾਲ ਲਹੂ-ਲੁਹਾਣ ਹਾਲਤ ਪਿਆ ਦੇਖਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਅਜੇ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version