July 8, 2024 7:07 pm
ਪੁਲਸ ਮੁਲਾਜ਼ਮ

ਸ੍ਰੀਨਗਰ ਦੇ ਸੂਰਾ ਇਲਾਕੇ ‘ਚ ਅੱਤਵਾਦੀਆਂ ਨੇ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕੀਤਾ ਕਤਲ

ਚੰਡੀਗੜ੍ਹ 24 ਮਈ 2022: ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਇਕ ਪੁਲਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਹ ਹਮਲਾ ਸ੍ਰੀਨਗਰ ਜ਼ਿਲ੍ਹੇ ਦੇ ਸੂਰਾ ਇਲਾਕੇ ਤੋਂ ਸਾਮਣੇ ਆ ਰਹੀ ਹੈ | ਦੱਸਿਆ ਜਾ ਰਾਹ ਹੈ ਕਿ ਪੁਲਿਸ ਮੁਲਾਜ਼ਮ ਆਪਣੀ ਧੀ ਨੂੰ ਟਿਊਸ਼ਨ ਛੱਡਣ ਜਾ ਰਿਹਾ ਸੀ | ਇਸ ਦੌਰਾਨ ਗੋਲੀਬਾਰੀ ਵਿੱਚ ਪੁਲੀਸ ਮੁਲਾਜ਼ਮ ਸੈਫੁੱਲਾ ਕਾਦਰੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇੰਨਾ ਹੀ ਨਹੀਂ ਇਸ ਹਮਲੇ ‘ਚ ਉਨ੍ਹਾਂ ਦੀ ਬੇਟੀ ਵੀ ਜ਼ਖਮੀ ਹੋ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।ਇਸ ਦੇ ਨਾਲ ਹੀ ਹਮਲੇ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ।