ਕਪੂਰਥਲਾ, 31 ਜੁਲਾਈ 2025: ਕਪੂਰਥਲਾ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ‘ਚ ਬੰਦ ਇੱਕ ਕੈਦੀ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕਪੂਰਥਲਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਯੋਗਰਾਜ ਪੁੱਤਰ ਪਾਲਾ ਵਾਸੀ ਪਿੰਡ ਕੁਲਾਰ, ਜੋ ਕਿ ਪਿਛਲੇ ਢਾਈ ਸਾਲਾਂ ਤੋਂ ਕਿਸੇ ਮਾਮਲੇ ਦੇ ਸਬੰਧ ‘ਚ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ‘ਚ ਬੰਦ ਸੀ, ਜਿਸਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਕਪੂਰਥਲਾ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ। ਜਿੱਥੇ ਡਾਕਟਰਾਂ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕੀਤਾ। ਮ੍ਰਿਤਕ ਦੀ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।
Read More: Kapurthala News: ਕਪੂਰਥਲਾ ਕੇਂਦਰੀ ਜੇਲ੍ਹ ‘ਚ ਬੰਦ ਕੈਦੀ ਦੀ ਸ਼ੱਕੀ ਹਲਾਤਾਂ ‘ਚ ਮੌ.ਤ