ਚੰਡੀਗੜ੍ਹ,15 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਪ੍ਰਾਇਵੇਟ ਵਿਅਕਤੀ ਨੂੰ 1,50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਉਕਤ ਮੁਲਜ਼ਮ ਦੀ ਪਛਾਣ ਬਰਨਾਲਾ ਦੇ ਕਸਬਾ ਭਦੌੜ ਵਾਸੀ ਪਰਵੀਨ ਕੁਮਾਰ ਵਜੋਂ ਹੋਈ ਹੈ |
ਵਿਜੀਲੈਂਸ (Vigilance Bureau) ਨੇ ਦੱਸਿਆ ਕਿ ਉਕਤ ਵਿਅਕਤੀ ਨੇ ਮਹਿੰਦਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਸੀ ਅਤੇ ਸ਼ਿਕਾਇਤ ਵਾਪਸ ਲੈਣ ਲਈ ਮਹਿੰਦਰ ਸਿੰਘ ਤੋਂ ਦੋ ਲੱਖ 50 ਹਜ਼ਾਰ ਦੀ ਰਿਸ਼ਵਤ ਮੰਗੀ | ਸ਼ਿਕਾਇਤ ਕਰਨ ‘ਤੇ ਵਿਜੀਲੈਂਸ ਨੇ ਪ੍ਰਾਇਵੇਟ ਵਿਅਕਤੀ ਨੂੰ 1,50,000 ਰੁਪਏ ਰਿਸ਼ਵਤ ਲੈਂਦੇ ਰਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ | ਇਸ ਮਾਮਲੇ ‘ਚ ਸਹਿ-ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ | ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।