ਚੰਡੀਗੜ੍ਹ, 03 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਨਹੀਂ ਬਦਲੀ ਗਈ, ਇਸ ਲਈ ਦਸਤਖ਼ਤ ਕੀਤੇ ਹੋਏ 26 ਲੱਖ ਦੇ ਕਰੀਬ ਫਾਰਮ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ ਅਤੇ ਰਾਜੋਆਣਾ ਦੀ ਰਿਹਾਈ ਲਈ ਬੰਗਲਾ ਸਾਹਿਬ ਗੁਰਦੁਆਰੇ ਦੇ ਬਾਹਰ ਵੱਡਾ ਇਕੱਠ ਕੀਤਾ ਜਾਵੇਗਾ |
ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਕੱਠ ਅਤੇ ਪ੍ਰਦਰਸ਼ਨ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਹੇਠ 20 ਦਸੰਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਵਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇਗਾ |