July 4, 2024 4:23 pm
Manila

ਲੁਧਿਆਣਾ ਦੇ ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਚੰਡੀਗੜ੍ਹ, 20 ਮਾਰਚ 2024: ਮਨੀਲਾ (Manila) ‘ਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਿਵੀਆ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (35) ਵਜੋਂ ਹੋਈ ਹੈ। ਮ੍ਰਿਤਕ ਅਵਤਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿੰਡ ਵਾਸੀ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਕਰੀਬ ਸੱਤ-ਅੱਠ ਸਾਲ ਪਹਿਲਾਂ ਆਪਣੀ ਭੈਣ ਕੋਲ ਮਨੀਲਾ ਗਿਆ ਸੀ ਅਤੇ ਫਾਇਨਾਂਸ ਦਾ ਕੰਮ ਕਰਦਾ ਸੀ |

ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਅਵਤਾਰ ਸਿੰਘ ਆਪਣੇ ਫਾਇਨਾਂਸ ਦੇ ਕੰਮ ਲਈ ਪੇਮੈਂਟ ਲੈਣ ਲਈ ਘਰੋਂ ਗਿਆ ਸੀ। ਪਰ ਰਸਤੇ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਅਵਤਾਰ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹਰ ਸਾਲ ਇੰਨੇ ਭਾਰਤੀਆਂ ਦੇ ਕਤਲ ਸਬੰਧੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਮੰਗ ਕੀਤੀ ਜਾ ਰਹੀ ਹੈ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ‘ਚ ਮਨੀਲਾ (Manila) ਸਰਕਾਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ ਅਤੇ ਮਨੀਲਾ ਸਰਕਾਰ ਨੂੰ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਹਿਣਾ ਚਾਹੀਦਾ ਹੈ।