ਚੰਡੀਗੜ੍ਹ, 26 ਅਪ੍ਰੈਲ 2024: ਵਿਦੇਸ਼ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ ਮਲੇਰਕੋਟਲਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦਾ ਕੈਨੇਡਾ (Canada) ਦੇ ਵ੍ਹਾਈਟ ਰੌਕ ਪੀਅਰ ‘ਤੇ ਬੁੱਧਵਾਰ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਮਜੀਠੀਆ ਨੇ ਕੈਨੇਡਾ ਸਰਕਾਰ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ ਹੈ।
ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸੋਹੀ ਵਜੋਂ ਹੋਈ ਹੈ। ਜੋ ਸਾਲ 2018 ‘ਚ ਵਰਕ ਪਰਮਿਟ ‘ਤੇ ਕੈਨੇਡਾ (Canada) ਗਿਆ ਸੀ। ਮਲੇਰਕੋਟਲਾ ਦੇ ਪਿੰਡ ਤੋਲੇਵਾਲ ਵਾਸੀ ਸੋਹੀ ਦੀ ਮੌਤ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੋਹੀ ਦੀ ਲਾਸ਼ ਵ੍ਹਾਈਟ ਰੌਕ ਪੀਅਰ ਨੇੜੇ ਬੀਚ ‘ਤੇ ਪਾਰਕਿੰਗ ‘ਚੋਂ ਮਿਲੀ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸੋਹੀ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਚਾਕੂਆਂ ਨਾਲ ਵਾਰ ਕੀਤਾ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ।