Tarn Taran

ਤਰਨ ਤਾਰਨ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਕੰਮ ਦੌਰਾਨ ਹੋਈ ਮੌਤ

ਤਰਨ ਤਾਰਨ, 20 ਫਰਵਰੀ 2023: ਕੈਨੇਡਾ ਦੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨ ਤਾਰਨ (Tarn Taran) ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ |

ਮ੍ਰਿਤਕ ਜਗਦੀਪ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ | ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ | ਦੱਸਿਆ ਜਾ ਰਿਹਾ ਹੈ ਕਿ ਕੰਮ ਦੌਰਾਨ ਹੀ ਜਗਦੀਪ ਸਿੰਘ ਦੀ ਮੌਤ ਹੋ ਗਈ | ਇਸ ਦੁਖਦਾਈ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ |

ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ | ਮ੍ਰਿਤਕ ਜਗਦੀਪ ਸਿੰਘ ਦਾ ਬੇਟਾ ਇਥੇ ਸਾਡੇ ਕੋਲ ਹੀ ਰਹਿ ਰਿਹਾ ਹੈ | ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ ।

Scroll to Top