Site icon TheUnmute.com

ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦਾ ਜਰਮਨੀ ‘ਚ ਚਾਕੂ ਮਾਰ ਕੇ ਕੀਤਾ ਕਤਲ

Punjabi youth

ਚੰਡੀਗੜ੍ਹ, 04 ਮਾਰਚ 2024: ਗੁਰਦਾਸਪੁਰ (Gurdaspur ) ਦੇ ਪਿੰਡ ਹੰਸਪੁਰ ਦਾ ਰਹਿਣ ਵਾਲਾ ਪੰਜਾਬੀ ਨੌਜਵਾਨ (Punjabi youth) ਪਿਛਲੇ ਸਾਲ ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਲਈ ਜਰਮਨੀ ਗਿਆ ਸੀ। ਜਿੱਥੇ ਕੁਝ ਦਿਨ ਪਹਿਲਾਂ ਉਸ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ, ਜਿਸ ‘ਚ ਨੌਜਵਾਨਾਂ ਨੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ, ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਉਰਫ ਜੋਕੀ (37) ਪੁੱਤਰ ਧਰਮ ਸਿੰਘ ਵਾਸੀ ਪਿੰਡ ਹਸਨਪੁਰ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਹੈ, ਜਦਕਿ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਉਸ ਦਾ ਅੰਤਿਮ ਸਸਕਾਰ ਕਰ ਸਕਣ।

ਮ੍ਰਿਤਕ ਬਲਜੀਤ ਸਿੰਘ (Punjabi youth) ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਦੇ ਦੋ ਬੱਚੇ ਹਨ। ਬਲਜੀਤ ਸਿੰਘ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਪਿਛਲੇ ਸਾਲ ਜਰਮਨੀ ਗਿਆ ਸੀ ਅਤੇ ਇਸ ਸਮੇਂ ਬਰਲਿਨ ਵਿੱਚ ਫੂਡ ਡਿਲੀਵਰੀ ਦਾ ਕੰਮ ਕਰ ਰਿਹਾ ਸੀ। ਬੀਤੀ ਸ਼ਾਮ ਉਸ ਦੀ ਘਰ ਦੇ ਬਾਹਰ ਖੜ੍ਹੇ ਕੁਝ ਪਾਕਿਸਤਾਨੀ ਨੌਜਵਾਨਾਂ ਨਾਲ ਝਗੜਾ ਹੋ ਗਿਆ ਅਤੇ ਉਨ੍ਹਾਂ ਨੇ ਬਲਜੀਤ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।

Exit mobile version