ਚੰਡੀਗੜ੍ਹ 31 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰਾਂ ਵੱਲੋਂ ਵਿਧਾਇਕਾਂ, ਸਾਬਕਾ ਮੰਤਰੀਆਂ, ਪੰਜਾਬ ਗਾਇਕ ਅਤੇ ਅਦਾਕਾਰਾਂ ਤੋਂ ਫਿਰੌਤੀਮੰਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਇਸਦੇ ਨਾਲ ਹੀ ਹੁਣ ਗੈਂਗਸਟਰ ਗੋਲਡੀ ਬਰਾੜ ਦੇ ਨਾਂ ‘ਤੇ ਪੰਜਾਬੀ ਫਿਲਮ ਨਿਰਮਾਤਾ ਮੋਹਿਤ ਬਨਵੈਤ (Mohit Banwait) ਨੇ ਇੱਕ ਕਰੋੜ ਦੀ ਫਿਰੌਤੀ ਮੰਗੀ ਹੈ |
ਜਦੋਂ ਨਿਰਮਾਤਾ ਨੇ ਧਮਕੀ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਉਸ ਨੂੰ ਵਟਸਐਪ ‘ਤੇ ਉਸ ਦੇ ਘਰ ਅਤੇ ਸਾਰੀਆਂ ਗੱਡੀਆਂ ਦੇ ਨੰਬਰ ਭੇਜ ਦਿੱਤੇ ਗਏ। ਇਸ ਤੋਂ ਬਾਅਦ ਨਿਰਮਾਤਾ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਧਮਕੀ ਨੰਬਰ ਦੀ ਜਾਣਕਾਰੀ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਵੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੋਹਿਤ ਨੂੰ ਪਹਿਲਾਂ ਵਿਦੇਸ਼ੀ ਨੰਬਰ ਤੋਂ ਕਾਲ ਆਈ। ਜਿਸ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਇਕ ਕਰੋੜ ਰੁਪਏ ਦੇਣ ਲਈ ਕਿਹਾ ਗਿਆ | ਮੋਹਿਤ ਹਾਲ ਹੀ ‘ਚ ਆਈ ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ ਦੇ ਨਿਰਮਾਤਾ ਹਨ।