8 ਨਵੰਬਰ 2024: ਪਤੀ ਪਤਨੀ (husband and wife) ਦਾ ਰਿਸ਼ਤਾ 7 ਜਨਮਾਂ ਦਾ ਸਾਥ ਨਿਭਾਉਣ ਵਾਲਾ ਰਿਸ਼ਤਾ ਹੁੰਦਾ ਹੈ, ਅੰਮ੍ਰਿਤਸਰ (amritsar) ਤੋਂ ਅਜਿਹਾ ਇੱਕ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਇਸ ਰਿਸ਼ਤੇ ਦੇ ਨਾਂ ਤੋਂ ਭਰੋਸਾ ਹੀ ਹਟਾ ਦਿੱਤਾ ਹੈ, ਅੰਮ੍ਰਿਤਸਰ ਦੇ ਜੱਜ ਨਗਰ ਇਲਾਕੇ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਦੇ ਚਲਦੇ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ| ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਹੈ।
ਮੌਕੇ ਤੇ ਪਹੁੰਚੇ ਥਾਣਾ ਮੋਹਕਮਪੁਰਾ ਦੇ ਅਧਿਕਾਰੀਆਂ ਦੇ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ, ਇਸ ਮੌਕੇ ਏਸੀਪੀ ਗੁਰਿੰਦਰ ਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਜੱਜ ਨਗਰ ਇਲਾਕਾ ਗਲੀ ਨੰਬਰ 02 ਦੇ ਵਿੱਚ ਇੱਕ ਵਕੀਲ ਵੱਲੋਂ ਆਪਣੀ ਘਰਵਾਲੀ ਦਾ ਤੇਜਧਾਰ ਹਥਿਆਰ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਉੱਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਅਸੀਂ ਆਰੋਪੀ ਵਕੀਲ ਨੂੰ ਵੀ ਕਾਬੂ ਕਰ ਲਿਆ ਹੈ ਉਹਨਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੀ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਜਦੋਂ ਇਹ ਕਤਲ ਹੋਇਆ ਘਰ ਵਿੱਚ ਦੋਵੇਂ ਪਤੀ ਪਤਨੀ ਹੀ ਸਨ, ਪਰ ਇਹ ਨਹੀਂ ਪਤਾ ਚੱਲ ਸਕਿਆ ਕਿ ਕਾਰਨ ਇਹ ਕਤਲ ਹੋਇਆ ਹੈ|
ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਇਹਨਾਂ ਦੇ ਘਰ ਕੋਈ ਵੀ ਲੜਾਈ ਝਗੜਾ ਨਹੀਂ ਸੀ ਉਹਨਾਂ ਕਿਹਾ ਕਿ ਜਦੋਂ ਕਤਲ ਹੋਇਆ ਤੇ ਉਸ ਸਮੇਂ ਇਹਨਾਂ ਦਾ ਲੜਕਾ ਘਰੋਂ ਬਾਹਰ ਸੀ ਜਦੋਂ ਘਰ ਆਇਆ ਤੇ ਉਸਨੇ ਵੇਖਿਆ ਕਿ ਉਸ ਦੀ ਮਾਂ ਦਾ ਕਤਲ ਹੋ ਚੁੱਕਾ ਹੈ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ।