ਚੰਡੀਗੜ 07 ਜਨਵਰੀ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ।
ਅੱਜ ਵਿਧਾਨ ਸਭਾ ਸਕੱਤਰੇਤ ਸ. ਸੰਧਵਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਜਾਇਜਾ ਮੀਟਿੰਗ ਵਿੱਚ ਸੰਸਦੀ ਕਾਜ ਮੰਤਰੀ ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਮੇਤ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।
ਇਸ ਜਾਇਜਾ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੀ ਕੰਪਿਉਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਕਮੇਟੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੰਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਕੰਮ ਨੂੰ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।