BJP

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BJP ‘ਚ ਦਰਾਰ ! ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਵਰਕਰ ਨਾਰਾਜ਼

ਚੰਡੀਗੜ, 26 ਅਗਸਤ 2024: ਭਾਰਤੀ ਜਨਤਾ ਪਾਰਟੀ (BJP) ਨੇ ਜੰਮੂ-ਕਸ਼ਮੀਰ (Jammu and Kashmir) ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਇਸ ਸੂਚੀ ‘ਚ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਭਾਜਪਾ ਦੇ ਵੱਡੇ ਆਗੂ ਖੁਸ਼ ਨਹੀਂ ਹਨ |

ਇਨ੍ਹਾਂ ਆਗੂਆਂ ਨੇ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਹੈ । ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਨਾ ਨੇ ਕਿਹਾ ਕਿ ਨਾਰਾਜ਼ ਸਾਥੀਆਂ ਨਾਲ ਗੱਲ ਕੀਤੀ ਜਾਵੇਗੀ, ਕਿਸੇ ਵੀ ਸਾਥੀ ਨੂੰ ਗੁੱਸਾ ਨਹੀਂ ਕਰਨਾ ਚਾਹੀਦਾ।

ਕਾਂਗਰਸ ਛੱਡ ਕੇ ਭਾਜਪਾ (BJP) ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਸ਼ਿਆਮ ਲਾਲ ਸ਼ਰਮਾ ਨੂੰ ਭਾਜਪਾ ਵੱਲੋਂ ਪਹਿਲਾਂ ਜਾਰੀ ਕੀਤੀ ਗਈ ਸੂਚੀ ‘ਚ ਜੰਮੂ ਉੱਤਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਹੰਗਾਮਾ ਹੋਇਆ ਹੈ । ਭਾਜਪਾ ਨੇ ਪਹਿਲਾਂ ਜਾਰੀ ਕੀਤੀ 48 ਉਮੀਦਵਾਰਾਂ ਦੀ ਸੂਚੀ ਵਾਪਸ ਲੈ ਲਈ ਸੀ। ਇਸ ਤੋਂ ਬਾਅਦ ਪਹਿਲੇ ਪੜਾਅ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਸ ਤੋਂ ਨਾਰਾਜ਼ ਪਾਰਟੀ ਵਰਕਰ ਜੰਮੂ ‘ਚ ਭਾਜਪਾ ਦਫ਼ਤਰ ਵਿੱਚ ਇਕੱਠੇ ਹੋਏ ਅਤੇ ਜੰਮੂ ਉੱਤਰੀ ਹਲਕੇ ਤੋਂ ਸ਼ਿਆਮ ਲਾਲ ਸ਼ਰਮਾ (Shyam Lal Sharma) ਦੀ ਥਾਂ ਓਮੀ ਖਜੂਰੀਆ ਨੂੰ ਪਾਰਟੀ ਟਿਕਟ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵਰਕਰਾਂ ਨੂੰ ਨਜ਼ਰਅੰਦਾਜ਼ ਕਿਉਂ ਕਰ ਰਹੇ ਹਨ ਜੋ ਭਾਜਪਾ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ।

Scroll to Top