Site icon TheUnmute.com

ਬੱਚਿਆਂ ਨਾਲ ਭਰੀ ਸਕੂਲ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ

school bus

ਬਰਨਾਲਾ, 19 ਅਪ੍ਰੈਲ 2024: ਬਠਿੰਡਾ-ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਹਾਦਸਾ ਵਾਪਰਿਆ ਹੈ, ਜਿੱਥੇ ਤੇਜ਼ ਰਫਤਾਰ ਸਕੂਲੀ ਬੱਸ (school bus) ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ | ਹਾਦਸੇ ‘ਚ ਲਗਭਗ 14 ਸਕੂਲੀ ਬੱਚੇ ਜ਼ਖਮੀ ਹੋ ਗਏ ਹਨ | ਰਾਹਗੀਰਾਂ ਨੇ ਐਂਬੂਲੈਂਸ ਦੀ ਮੱਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ। ਹਾਦਸਾਗ੍ਰਸਤ ਸਕੂਲ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਹੈ |

ਸਕੂਲ ਬੱਸ ਧਨੌਲਾ ਤੋਂ ਪਿੰਡ ਭੱਠਲ ਵੱਲ ਜਾ ਰਹੀ ਸੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਬੱਸ ਡਰਾਈਵਰ ਅਤੇ ਬੀਬੀ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ।

ਇਸ ਮੌਕੇ ਗੱਲਬਾਤ ਕਰਦਿਆਂ ਬੱਸ (school bus) ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਨ੍ਹਾਂ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ।

ਇਸ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਰਵਿੰਦਰ ਮਹਿਤਾ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਏ । ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹੋਏ। ਉਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। ਇਨ੍ਹਾਂ ‘ਚ 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

 

Exit mobile version