July 5, 2024 7:53 pm
Gurdaspur

ਗੁਰਦਾਸਪੁਰ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਚੰਡੀਗੜ੍ਹ, 26 ਜੁਲਾਈ 2023: ਗੁਰਦਾਸਪੁਰ (Gurdaspur) ਦੇ ਪਿੰਡ ਹਰਦਾਨ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਖੇਤ ਵਿੱਚ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਇਹ ਹਾਦਸਾ ਸੜਕ ਕਿਨਾਰੇ ਟੁੱਟੀ ਹੋਣ ਕਾਰਨ ਵਾਪਰਿਆ ਹੈ । ਮੌਕੇ ‘ਤੇ ਆਸਪਾਸ ਦੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਇਸ ਹਾਦਸੇ ਵਿੱਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਆਈਆਂ ਹਨ |

ਪਿੰਡ ਵਾਸੀਆਂ ਨੇ ਟਰੈਕਟਰ ਦੀ ਮੱਦਦ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ। ਲੋਕਾਂ ਨੇ ਦੱਸਿਆ ਕਿ ਮੀਂਹ ਕਾਰਨ ਸੜਕ ਦੇ ਕਿਨਾਰੇ ਟੁੱਟ ਗਏ ਹਨ। ਜਦੋਂ ਸਕੂਲੀ ਬੱਸ ਖੇਤਾਂ ਕੋਲ ਬਣੀ ਸੜਕ ਦੇ ਕਿਨਾਰੇ ਪੁੱਜੀ ਤਾਂ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ। ਸਕੂਲ ਦੇ ਬੱਚਿਆਂ ਦੇ ਮਾਪਿਆਂ ਨੇ ਮੰਗ ਕੀਤੀ ਹੈ ਕਿ ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇੱਕ ਹੋਰ ਸਕੂਲ ਬੱਸ ਭੇਜ ਕੇ ਬੱਚਿਆਂ ਨੂੰ ਸਕੂਲ ਭੇਜਿਆ ਗਿਆ। ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।