ਮਨੀਪੁਰ ‘ਚ ਵਿੱਦਿਅਕ ਟੂਰ ‘ਤੇ ਜਾ ਰਹੀ ਸਕੂਲ ਬੱਸ ਪਲਟੀ, 15 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ

Manipur

ਚੰਡੀਗੜ੍ਹ 21 ਦਸੰਬਰ 2022: ਮਨੀਪੁਰ (Manipur) ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਸਕੂਲ ਬੱਸ ਪਲਟਣ ਕਾਰਨ 15 ਵਿਦਿਆਰਥੀਆਂ ਦੀ ਮੌਤ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਕਈ ਹੋਰ ਵਿਦਿਆਰਥੀ ਜ਼ਖਮੀ ਵੀ ਹੋਏ ਹਨ । ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਵਿੱਚ ਓਲਡ ਕਛਾਰ ਰੋਡ ‘ਤੇ ਵਾਪਰਿਆ ਹੈ ।

ਜਾਣਕਾਰੀ ਮੁਤਾਬਕ ਥੰਬਲਨੂ ਹਾਇਰ ਸੈਕੰਡਰੀ ਸਕੂਲ (Thumbalnu Higher Secondary School) ਦੇ ਵਿਦਿਆਰਥੀ ਦੋ ਬੱਸਾਂ ‘ਚ ਨੋਨੀ ਜ਼ਿਲੇ ਦੇ ਖੂਪੁਮ ਲਈ ਸਾਲਾਨਾ ਸਕੂਲ ਵਿੱਦਿਅਕ ਟੂਰ ‘ਤੇ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਕੰਟਰੋਲ ਗੁਆ ਬੈਠਣ ਕਾਰਨ ਬੱਸ ਪਲਟ ਗਈ।

ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਕਿਹਾ ਕਿ ਅੱਜ ਓਲਡ ਕਛਾਰ ਰੋਡ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਐਸਡੀਆਰਐਫ, ਮੈਡੀਕਲ ਟੀਮ ਅਤੇ ਵਿਧਾਇਕ ਬਚਾਅ ਕਾਰਜ ਦਾ ਤਾਲਮੇਲ ਕਰਨ ਲਈ ਮੌਕੇ ‘ਤੇ ਪਹੁੰਚ ਗਏ ਹਨ। ਬੱਸ ਵਿਚ ਸਵਾਰ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਜਾ ਰਹੀ ਹੈ। ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਸੂਬੇ ਦੀ ਰਾਜਧਾਨੀ ਲਿਜਾਇਆ ਜਾ ਰਿਹਾ ਹੈ। ਇਸ ਹਾਦਸੇ ‘ਚ ਘੱਟੋ-ਘੱਟ 15 ਵਿਦਿਆਰਥੀਆਂ ਦੀ ਮੌਤ ਹੋਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ। ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।