Jagraon

ਜਗਰਾਓਂ ‘ਚ ਦਰੱਖਤ ਨਾਲ ਟਕਰਾਈ ਸਕੂਲ ਵੈਨ, ਇਕ ਬੱਚੇ ਦੀ ਗਈ ਜਾਨ ਤੇ ਕਈਂ ਜ਼ਖਮੀ

ਲੁਧਿਆਣਾ , 06 ਅਗਸਤ 2024: ਜ਼ਿਲ੍ਹਾ ਲੁਧਿਆਣਾ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਦਰੱਖਤ ਨਾਲ ਟਕਰਾ ਕੇ ਸੜਕ ਹਾਦਸੇ (Road accident)  ਦਾ ਸ਼ਿਕਾਰ ਹੋ ਗਈ | ਇਹ ਸਕੂਲ ਵੈਨ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ | ਇਸ ਹਾਦਸੇ ‘ਚ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਮ੍ਰਿਤਕ ਬੱਚਾ ਮਾਪਿਆਂ ਦਾ ਇਕਲੌਤਾ ਪੁੱਤ ਸੀ |

ਅੱਜ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਰਫਤਾਰ ਕਾਫ਼ੀ ਤੇਜ਼ ਦੱਸੀ ਜਾ ਰਹੀ ਹੈ | ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ, ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਇਸ ਹਾਦਸੇ  (Road accident) ‘ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮੱਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਇਲਾਜ ਚੱਲ ਰਿਹਾ ਹੈ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫ਼ੀ ਤੇਜ਼ ਰਫਤਾਰ ਨਾਲ ਜਾ ਰਿਹਾ ਸੀ |

Scroll to Top