July 14, 2024 1:06 pm
Special Operation Medal

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ 31 ਅਕਤੂਬਰ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਕੈਂਪ

ਪਟਿਆਲਾ 29 ਅਕਤੂਬਰ 2022: ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ 31 ਅਕਤੂਬਰ ਨੂੰ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ ਵਰਗੀਆਂ ਸਵੈ-ਰੋਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਜੋ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਚਲਾਈਆਂ ਜਾ ਰਹੀਆਂ ਟ੍ਰੇਨਿੰਗਾ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੈ-ਰੁਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਵੈ-ਰੋਜ਼ਗਾਰ ਦੇਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈਣ। ਉਨ੍ਹਾਂ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਮੀਦਵਾਰ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 31 ਅਕਤੂਬਰ 2022 ਨੂੰ ਸਵੇਰੇ 10 ਤੋਂ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ਉਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।