Baba Aya Singh Riarki College

ਬਾਬਾ ਆਇਆ ਸਿੰਘ ਰਿਆੜਕੀ ਕਾਲਜ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ‘ਤੇ ਸੈਮੀਨਾਰ ਕਰਵਾਇਆ

ਸ੍ਰੀ ਹਰਗੋਬਿੰਦਪੁਰ ਸਾਹਿਬ, 5 ਮਈ 2023: ਵਿਰਾਸਤੀ ਮੰਚ ਬਟਾਲਾ, ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ, ਇੰਟੈਕ ਅੰਮ੍ਰਿਤਸਰ, ਸਾਹਿਲ-ਏ-ਬਿਆਸ ਖੇਡ ਤੇ ਸੱਭਿਆਚਾਰਕ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਮਹਾਨ ਸਿੱਖ ਯੋਧੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਕਰਵਾਏ ਸੈਮੀਨਾਰ ਵਿੱਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਮਹਾਨ ਯੋਧਿਆਂ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਲੋਕ ਲਹਿਰ ਪੈਦਾ ਕਰਨ ਦਾ ਸੱਦਾ ਦਿੱਤਾ ਹੈ। ਬੁਲਾਰਿਆਂ ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ `ਤੇ ਲਾਮਬੱਧ ਹੋ ਕੇ ਆਪਣੇ ਵਿਰਸੇ ਅਤੇ ਅਣਮੁੱਲੀ ਵਿਰਾਸਤ ਦੀ ਸੰਭਾਲ ਲਈ ਅੱਗੇ ਆਉਣ।

No photo description available.

ਅੱਜ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਉੱਪਰ ਚਾਨਣਾ ਪਾਉਣ ਲਈ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਵਿੱਚ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਦੇ ਪ੍ਰਿੰਸੀਪਲ ਸ. ਸਵਰਨ ਸਿੰਘ ਵਿਰਕ, ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ, ਇੰਦਰਜੀਤ ਸਿੰਘ ਹਰਪੁਰਾ, ਇੰਟੈਕ ਅੰਮ੍ਰਿਤਸਰ ਦੇ ਨੁਮਾਇੰਦੇ ਗਗਨਦੀਪ ਸਿੰਘ ਵਿਰਕ, ਸੁਖਦੇਵ ਸਿੰਘ ਅਮਰੀਕਾ ਵਾਲੇ, ਪੱਤਰਕਾਰ ਰਾਜਨ ਮਾਨ, ਸਾਹਿਲ-ਏ-ਬਿਆਸ ਸੁਸਾਇਟੀ ਦੇ ਪ੍ਰਧਾਨ ਰਾਜਪ੍ਰੀਤ ਸਿੰਘ ਢਿਲੋਂ ਵੱਲੋਂ ਵਿਸਥਾਰ ਵਿੱਚ ਇਸ ਮਹਾਨ ਯੋਧੇ ਸ. ਜੱਸਾ ਸਿੰਘ ਰਾਮਗੜ੍ਹੀਆ ਅਤੇ ਆਪਣੇ ਸ਼ਾਨਾਮੱਤੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ `ਤੇ ਅਧਾਰਤ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।

No photo description available.

ਇਸ ਉਪਰੰਤ ਵਿਰਾਸਤੀ ਮੰਚ ਬਟਾਲਾ, ਇੰਟੈਕ ਅੰਮ੍ਰਿਤਸਰ, ਸਾਹਿਲ-ਏ-ਬਿਆਸ ਖੇਡ ਤੇ ਸੱਭਿਆਚਾਰਕ ਸੁਸਾਇਟੀ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਬਟਾਲਾ, ਭਾਈ ਲਾਲੋ ਕਿਰਤੀ ਸੰਸਥਾ ਬਟਾਲਾ ਦੇ ਨੁਮਾਇੰਦਿਆਂ ਦੇ ਨਾਲ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਰਾਮਗੜ੍ਹੀਆ ਮਿਸਲ ਦੀ ਰਾਜਧਾਨੀ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਇੱਕ ਵਿਸ਼ਾਲ ਪੈਦਲ ਮਾਰਚ ਕੀਤਾ ਗਿਆ।

ਇਸੇ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਵਿਦਿਆਰਥੀ ਜਦੋਂ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਿਵਾਸ ਸਥਾਨ ਪਹੁੰਦੇ ਤਾਂ ਓਥੇ ਕੁਝ ਵਿਅਕਤੀਆਂ ਵੱਲੋਂ ਇਸ ਇਤਿਹਾਸਕ ਇਮਾਰਤ ਨੂੰ ਢਾਹਿਆ ਜਾ ਰਿਹਾ ਸੀ। ਇਸ ਦਾ ਤੁਰੰਤ ਨੋਟਿਸ ਲੈਂਦਿਆਂ ਇਹ ਸਾਰਾ ਮਾਮਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧਿਆਨ ਵਿੱਚ ਲਿਆ ਕੇ ਇਸ ਇਮਾਰਤ ਨੂੰ ਢਾਹੁਣ ਉੱਪਰ ਰੋਕ ਲਗਵਾਈ ਗਈ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਵਿਰਾਸਤ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਇਸਦੀ ਸੰਭਾਲ ਕੀਤੀ ਜਾਵੇ।

No photo description available.

ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦਗਾਰ ਬਣਾਉਣ ਲਈ ਮੰਗ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਪ੍ਰੋ. ਜਸਬੀਰ ਸਿੰਘ, ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ, ਬੀ.ਪੀ.ਓ. ਪੋਹਲਾ ਸਿੰਘ, ਗੁਰਦਰਸ਼ਨ ਸਿੰਘ ਬਟਾਲਾ, ਹਰਪ੍ਰੀਤ ਸਿੰਘ ਨਿਰਗੁਣ, ਹਰਜੀਤ ਸਿੰਘ ਸੋਖੀ, ਸਰਪੰਚ ਗੁਰਦੀਪ ਸਿੰਘ ਹਰਦਾਨ, ਸਰਪੰਚ ਸਿਕੰਦਰ ਸਿੰਘ ਕਰਨਾਮਾ, ਸਰਪੰਚ ਮਨਦੀਪ ਸਿੰਘ ਟਨਾਣੀਵਾਲ, ਭੁਪਿੰਦਰ ਸਿੰਘ ਸਰਪੰਚ ਮਾੜੀ ਪੰਨਵਾਂ, ਰੁਪਿੰਦਰ ਸਿੰਘ ਗੁਰਾਇਆ ਮਾੜੀ ਬੁਚੀਆਂ, ਅਜਮੇਰ ਸਿੰਘ, ਜੋਗਾ ਸਿੰਘ ਮਾੜੀ ਪੰਨਵਾਂ, ਧਰਮ ਸਿੰਘ ਪੰਨੂ, ਜਥੇਦਾਰ ਸਰਬਜੀਤ ਸਿੰਘ, ਹਰਬਖਸ਼ ਸਿੰਘ ਬਟਾਲਾ, ਬਲਵਿੰਦਰ ਸਿੰਘ ਪੰਜਗਰਾਈਆਂ, ਗੁਰਪ੍ਰੀਤ ਸਿੰਘ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸੀ।

No photo description available.

Scroll to Top