ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ‘ਚ ਕਰਵਾਇਆ ਸੈਮੀਨਾਰ

ਚੋਣਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਯੋਗ ਵੋਟਰ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅੱਜ ਇੰਡੀਅਨ ਸਕੂਲ ਆਫ ਬਿਜ਼ਨਸ ਵੱਲੋਂ ਸੀਨੀਅਰ ਡਾਇਰੈਕਟਰ ਅਲੂਮਨਾਈ ਅਤੇ ਐਕਸਟਰਲ ਰਿਲੇਸ਼ਨਜ਼ ਦੀ ਅਗਵਾਈ ਵਿਚ ਸਟਾਫ਼ ਅਤੇ ਵਿਦਿਆਰਥੀਆਂ ਲਈ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵੀਡੀਓ ਸੁਨੇਹੇ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਗਈ।

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਈ ਵੀ ਐਮ, ਵੀ ਵੀ ਪੈਟ ਦੀ ਵਰਤੋਂ ਸਬੰਧੀ ਅਤੇ ਉਸਦੀ ਗੁਣਵੱਤਾ ਬਾਰੇ, ਵੋਟਰ ਹੈਲਪਲਾਈਨ ਐਪ, ਸ਼ਕਸ਼ਮ ਐਪ ਅਤੇ ਸੀ ਵਿਜਲ ਐਪ ਸਬੰਧੀ ਵੀਡੀਓ ਕਲਿੱਪ ਦਿਖਾਕੇ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਵੱਲੋਂ ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਦੀ ਵਿਧੀ ਬਾਰੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ‘ਪੰਜਾਬ ਕਰੇਗਾ ਇੱਕ ਜੂਨ ਨੂੰ ਵੋਟ’ ਲਈ ਵੋਟਰਾਂ ਨੂੰ ਲੋਕਤੰਤਰਿਕ ਪ੍ਰੰਪਰਾਵਾਂ ਦੀ ਪਾਲਣਾ ਲਈ ਵੀ ਸਹੁੰ ਚੁਕਵਾਈ ਗਈ। ਇੰਡੀਅਨ ਸਕੂਲ ਆਫ ਬਿਜ਼ਨਸ ਦੇ ਮੁਖੀ ਅਪਰੇਸ਼ਨਜ ਡਾ. ਅਸ਼ੀਸ਼ ਭਾਰਦਵਾਜ ਨੇ ਵਿਸ਼ਵਾਸ ਦਿਵਾਇਆ ਕਿ ਲੋਕਤੰਤਰ ਦੇ ਮਹਾਂ ਤਿਉਹਾਰ ਵਿੱਚ ਉਨ੍ਹਾਂ ਦੀ ਸੰਸਥਾ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਸਟਾਫ਼ ਅਤੇ ਵਿਦਿਆਰਥੀਆਂ ਦੀ 100 ਫ਼ੀਸਦੀ ਵੋਟ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸੰਸਥਾ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸਵੀਪ ਟੀਮ ਦਾ ਸਨਮਾਨ ਵੀ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।