ਲੁਧਿਆਣਾ, 05 ਜੂਨ 2025: ਸੋਹਣ ਸਿੰਘ ਠੰਡਲ (Sohan Singh Thandal) ਨੇ ਭਾਜਪਾ ਦਾ ਸਾਥ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ | ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਹਣ ਸਿੰਘ ਠੰਡਲ ਨੂੰ ਪਾਰਟੀ ‘ਚ ਮੁੜ ਸ਼ਾਮਲ ਕੀਤਾ ਹੈ | ਸੋਹਣ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ।
ਸੋਹਣ ਸਿੰਘ ਠੰਡਲ (Sohan Singh Thandal) ਦੇ ਰਾਜਨੀਤਿਕ ਕਰੀਅਰ ਦੀ ਗੱਲ ਕਰੀਏ ਤਾਂ ਉਹ ਪਹਿਲਾਂ ਵੀ ਚੱਬੇਵਾਲ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। 2012 ‘ਚ ਉਨ੍ਹਾਂ ਨੇ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਇਸ ਤੋਂ ਪਹਿਲਾਂ, ਸੋਹਣ ਸਿੰਘ 2007, 2002 ਅਤੇ 1997 ‘ਚ ਮਾਹਿਲੂਰ ਤੋਂ ਵਿਧਾਇਕ ਸਨ।
ਸੋਹਣ ਸਿੰਘ 2014 ਤੋਂ 2017 ਤੱਕ ਪੰਜਾਬ ਦੇ ਸੈਰ-ਸਪਾਟਾ ਮੰਤਰੀ ਵੀ ਰਹਿ ਚੁੱਕੇ ਹਨ। 2024 ਦੀਆਂ ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਨੇ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
Read More: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ