ਚੰਡੀਗੜ੍ਹ, 13 ਅਗਸਤ 2024: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ (customs department) ਨੇ ਇੱਕ ਯਾਤਰੀ ਕੋਲੋਂ ਸਿਗਰਟਾਂ ਦੀ ਖੇਪ ਬਰਾਮਦ ਕੀਤੀ ਹੈ | ਕਸਟਮ ਵਿਭਾਗ (customs department) ਦੇ ਅਧਿਕਾਰੀਆਂ ਵੱਲੋਂ ਯਾਤਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿਗਰਟ ਫੜਨ ਦਾ ਇਹ ਇਕ ਮਹੀਨੇ ‘ਚ ਇਹ ਦੂਜਾ ਮਾਮਲਾ ਹੈ | ਉਕਤ ਯਾਤਰੀ ਸ਼ਾਰਜਾਹ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਸੀ। ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ‘ਚੋਂ 24,800 ਸਿਗਰੇਟ ਬਰਾਮਦ ਹੋਈਆਂ। ਜਦੋਂ ਇਨ੍ਹਾਂ ਦੀ ਬਾਜ਼ਾਰੀ ਕੀਮਤ 4.21 ਲੱਖ ਰੁਪਏ ਦੱਸੀ ਜਾ ਰਹੀ ਹੈ |
ਜਨਵਰੀ 20, 2025 9:40 ਪੂਃ ਦੁਃ