ਚੰਡੀਗੜ, 27 ਫਰਵਰੀ 2024: ਅੰਮ੍ਰਿਤਸਰ ‘ਚ ਚਾਈਨਾ ਡੋਰ (china dor) ਲਪੇਟ ਦੀ ਲਪੇਟ ‘ਚ ਆਉਣ ਨਾਲ ਛੇ ਸਾਲਾ ਬੱਚੀ ਦੀ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਮੁਤਾਬਕ ਬੱਚੀ ਆਪਣੇ ਪਿਓ ਨਾਲ ਮੋਟਰਸਾਈਕਲ ‘ਤੇ ਬੈਠੀ ਸੀ ਕਿ ਚਾਈਨਾ ਡੋਰ ਨਾਲ ਬੱਚੀ ਦੇ ਗਲੇ ‘ਚ ਕੱਟ ਲੱਗ ਗਏ ਅਤੇ ਮੌਤ ਹੋ ਗਈ।
ਛੇ ਸਾਲਾ ਬੱਚੀ ਖੁਸ਼ੀ ਦੇ ਪਿਓ ਮਨੀ ਨੇ ਦੱਸਿਆ ਕਿ ਸਵੇਰੇ ਜਿਉਂ ਹੀ ਉਹ ਬਟਾਲਾ ਰੋਡ ‘ਤੇ ਸੈਲੀਬ੍ਰੇਸ਼ਨ ਮਾਲ ਨੇੜੇ ਪੁਲ ‘ਤੇ ਚੜ੍ਹਿਆ ਤਾਂ ਬਾਈਕ ‘ਤੇ ਸਾਹਮਣੇ ਬੈਠੀ ਉਸ ਦੀ ਬੱਚੀ ਦੇ ਗਲੇ ‘ਚ ਚਾਈਨਾ ਡੋਰ (china dor) ਦੀ ਲਿਪਟ ਗਈ, ਜਿਸ ਕਾਰਨ ਜਿਸ ਨਾਲ ਲੜਕੀ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਉਕਤ ਬੱਚੀ ਦੇ ਗਲੇ ਦੀਆਂ ਨਾੜਾਂ ਕੱਟੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਬੱਚੀ ਦਾ ਪਰਿਵਾਰ ਮਜ਼ਦੂਰੀ ਕਰਦਾ ਹੈ ਅਤੇ ਉਸ ਦੀਆਂ ਚਾਰ ਲੜਕੀਆਂ ਹਨ, ਜਿਨ੍ਹਾਂ ਵਿੱਚੋਂ ਖੁਸ਼ੀ ਸਭ ਤੋਂ ਛੋਟੀ ਸੀ। ਬੱਚੀ ਦੇ ਪਿਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਸ ਨੇ ਆਪਣੀ ਧੀ ਗੁਆ ਲਈ ਹੈ ਪਰ ਲੋਕ ਇਸ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਤਾਂ ਜੋ ਕੋਈ ਹੋਰ ਇਸ ਦਾ ਸ਼ਿਕਾਰ ਨਾ ਹੋਵੇ।