Sleeper Bus

ਯਾਤਰੀਆਂ ਨਾਲ ਭਰੀ ਸਲੀਪਰ ਬੱਸ ਬੇਕਾਬੂ ਹੋ ਕੇ ਪਲਟੀ, 4 ਯਾਤਰੀਆਂ ਮੌਤ, 7 ਦੀ ਹਾਲਤ ਗੰਭੀਰ

ਚੰਡੀਗੜ੍ਹ ,18 ਚੰਡੀਗੜ੍ਹ 2023: ਭੋਪਾਲ ਦੇ ਸਾਗਰ ਜ਼ਿਲ੍ਹੇ ਦੇ ਸ਼ਾਹਗੜ੍ਹ ਛਾਨਬੀਲਾ ਥਾਣੇ ਅਧੀਨ ਪੈਂਦੇ ਨਿਵਾਰ ਘਾਟੀ ਵਿੱਚ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇੰਦੌਰ ਤੋਂ ਛਤਰਪੁਰ ਜਾ ਰਹੀ ਸਲੀਪਰ ਬੱਸ (Sleeper Bus) ਬੇਕਾਬੂ ਹੋ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 4 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ 17 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਕਰਮਚਾਰੀ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਸ਼ਾਹਗੜ੍ਹ ਸਿਹਤ ਕੇਂਦਰ ਤੋਂ ਸਾਗਰ ਜ਼ਿਲ੍ਹਾ ਹਸਪਤਾਲ ਅਤੇ ਛਤਰਪੁਰ ਜ਼ਿਲ੍ਹਾ ਹਸਪਤਾਲ ਲਈ ਰੈਫ਼ਰ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Scroll to Top