11 ਮਈ 2025: ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ (pakistan) ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾਹਟ ਦੀ ਸਥਿਤੀ ਵਿੱਚ ਸੀ। ਪਿਛਲੇ ਤਿੰਨ ਦਿਨਾਂ ਤੋਂ ਪਾਕਿਸਤਾਨ ਵੱਲੋਂ ਡਰੋਨ, ਮਿਜ਼ਾਈਲਾਂ ਅਤੇ ਰਾਕੇਟਾਂ ਦੀ ਵਰਤੋਂ ਕਰਕੇ ਲਗਾਤਾਰ ਹਮਲੇ ਕੀਤੇ ਜਾ ਰਹੇ ਸਨ। ਜੰਮੂ (jammu) ਦੇ ਰਾਜੌਰੀ ਵਿੱਚ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਹਿਮਾਚਲ ਪ੍ਰਦੇਸ਼ ਦਾ ਇੱਕ ਜਵਾਨ ਸ਼ਹੀਦ ਹੋ ਗਿਆ।
ਜਾਣਕਾਰੀ ਅਨੁਸਾਰ, ਸੂਬੇਦਾਰ ਮੇਜਰ ਪਵਨ ਕੁਮਾਰ, ਜੋ ਕਿ ਹਿਮਾਚਲ (himachal) ਦੇ ਕਾਂਗੜਾ ਦੇ ਸ਼ਾਹਪੁਰ ਦਾ ਰਹਿਣ ਵਾਲਾ ਸੀ, ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਸੀ। ਸ਼ਨੀਵਾਰ ਸਵੇਰੇ 7 ਵਜੇ ਪਾਕਿਸਤਾਨ ਵਾਲੇ ਪਾਸਿਓਂ ਗੋਲੀਬਾਰੀ ਹੋ ਰਹੀ ਸੀ। ਇਸ ਦੇ ਜਵਾਬ ਵਿੱਚ, ਸੂਬੇਦਾਰ ਮੇਜਰ ਪਵਨ ਕੁਮਾਰ (pawan kumar) ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਗੋਲੀਬਾਰੀ ਕਰ ਦਿੱਤੀ। ਇਸ ਕਾਰਵਾਈ ਵਿੱਚ ਪਵਨ ਕੁਮਾਰ ਜ਼ਖਮੀ ਹੋ ਗਿਆ।
ਇਸ ਤੋਂ ਬਾਅਦ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ।ਫੌਜ ਵੱਲੋਂ ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਡੀਸੀ ਕਾਂਗੜਾ ਹੇਮਰਾਜ ਬੈਰਵਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸ਼ਹੀਦ ਦੀ ਮ੍ਰਿਤਕ ਦੇਹ ਅੱਜ ਰਾਤ ਜਾਂ ਕੱਲ੍ਹ ਸਵੇਰ ਤੱਕ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਜਾਵੇਗੀ।
Read More: ਜੰਗਬੰਦੀ ਤੋਂ ਬਾਅਦ ਵੀ 2 ਜ਼ਿਲ੍ਹਿਆਂ ਵਿੱਚ ਧ.ਮਾ.ਕਿ.ਆਂ ਦੀਆਂ ਆਵਾਜ਼ਾਂ, ਅੰਮ੍ਰਿਤਸਰ ‘ਚ ਰੈੱਡ ਅਲਰਟ