July 2, 2024 7:14 pm
Mohali

ਮੋਹਾਲੀ ‘ਚ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਇਆ

ਮੋਹਾਲੀ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ‘ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ (Mohali) ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ ਹੈ। ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ।

ਇਸ ਮੌਕੇ ਪਹੁੰਚੇ ਹਲਕਾ (Mohali) ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਦੇ ਇੰਤਕਾਲ ਕਾਫ਼ੀ ਸਮੇਂ ਤੋਂ ਲੰਬਿਤ ਪਏ ਹਨ, ਉਹ ਤਹਿਸੀਲ ਦਫ਼ਤਰ ਆਪਣਾ ਕੰਮ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ 150 ਦੇ ਕਰੀਬ ਇੰਤਕਾਲ ਲੰਬਿਤ ਪਏ ਸੀ, ਜਿਹਨਾਂ 70 ਦਾ ਕੰਮ ਪੂਰਾ ਕਰ ਦਿੱਤਾ, ਜਦੋਂ ਕਿ ਬਾਕੀ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ |

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮਕਸਦ ਹੈ ਕਿ ਲੋਕਾਂ ਨੂੰ ਤਹਿਸੀਲਾਂ ਵਿੱਚ ਹੋ ਰਹੀ ਖੱਜਲ ਖ਼ੁਆਰੀਆਂ ਤੋਂ ਬਚਾਉਣਾ ਹੈ, ਤਾਂ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲ ਸਕਣ। ਉੱਥੇ ਹੀ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਤੰਜ ਕੱਸਦੇ ਹੋਏ ਕਿਹਾ ਕਿ ਜਿਸ ਨੂੰ ਲੋਕ ਨਕਾਰ ਚੁੱਕੇ ਹਨ, ਉਹ ਸਾਨੂੰ ਮੱਤਾ ਦੇ ਰਿਹਾ ਹੈ, ਜਦੋਂ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਉਹ ਮੁੱਦੇ ਉਠਾਏ ਹਨ, ਜੋ ਲੋਕਾਂ ਦੀ ਭਲਾਈ ਲਈ ਸਨ। ਬਹੁਤ ਸਾਰੇ ਕੰਮ ਤਾਂ ਸਾਡੇ ਬਿਨਾਂ ਬੋਲੇ ਹੋ ਰਹੇ ਹਨ। ਸਿੱਧੂ ਤਾਂ ਹਲਕੇ ਦੇ ਮੁੱਦਿਆਂ ‘ਤੇ ਚੁੱਪ ਹੀ ਰਿਹਾ ਹੈ।

ਕੁਲਵੰਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਰਾਹਤ ਦੇਣ ਵਾਲੇ ਇਸ ਫੈਸਲੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚੁਣੀ ਸਰਕਾਰ ਹਰ ਕੰਮ ਲੋਕ ਹਿੱਤ ਵਿੱਚ ਕਰਕੇ ਉਨ੍ਹਾਂ ਦੀ ਹਰ ਮੁਸ਼ਕਿਲ ਨੂੰ ਦੂਰ ਕਰਨ ਦਾ ਯਤਨ ਕਰ ਰਹੀ ਹੈ।