June 30, 2024 8:02 am
Special Lok Adalat

ਸੁਪਰੀਮ ਕੋਰਟ ‘ਚ 29 ਜੁਲਾਈ ਤੋਂ 3 ਅਗਸਤ 2024 ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਈ 2024: ਸੁਪਰੀਮ ਕੋਰਟ ‘ਚ ਮਿਤੀ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ (Special Lok Adalat) ਲਗਾਈ ਜਾ ਰਹੀ ਹੈ | ਜਿਸ ਵਿਚ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ), ਐਕਸੀਡੈਂਟ ਕਲੇਮ ਕੇਸ, ਪਰਿਵਾਰਕ ਕਾਨੂੰਨ ਦਾ ਮਾਮਲੇ, ਸਰਵਿਸਿਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੈਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ਼ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਰੱਖੇ ਜਾਣਗੇ।

ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੁਪਰੀਮ ਕੋਰਟ ਵਲੋਂ ਲਗਾਈ ਜਾ ਰਹੀ ਸਪੈਸ਼ਲ ਲੋਕ ਅਦਾਲਤ (Special Lok Adalat) ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਸਮਝੌਤੇ ਉਪਰੰਤ ਸਪੈਸ਼ਲ ਲੋਕ ਅਦਾਲਤ ਰਾਹੀਂ ਨਿਪਟਾਰਾ ਹੋ ਸਕੇ।

ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਕੋਈ ਵੀ ਵਿਆਕਤੀ ਜਿਸ ਦਾ ਕੇਸ ਸੁਪਰੀਮ ਕੋਰਟ ਵਿਖੇ ਲੰਬਿਤ ਹੈ ਅਤੇ ਉਹ ਆਪਣਾ ਕੇਸ ਸਪੈਸ਼ਲ ਲੋਕ ਅਦਾਲਤ ਵਿਚ ਲਗਵਾਉਣ ਦਾ ਚਾਹਵਾਨ ਹੈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦਾ ਹੈ।