ਰੂਪਨਗਰ 29 ਨਵੰਬਰ 2022: ਅੱਜ ਰੂਪਨਗਰ ਦੇ ਇਤਹਾਸਿਕ ਗੁਰਦੁਆਰਾ ਸਾਹਿਬ ਸ੍ਰੀ ਭੱਠਾ ਸਾਹਿਬ ਗੁਰਦੁਆਰਾ ਵਿਖੇ ਸਾਲਾਨਾ ਸ਼ਹੀਦੀ ਪੰਦਰਵਾੜੇ ਦੇ ਸੰਬੰਧ ਵਿੱਚ ਇੱਕ ਮੀਟਿੰਗ ਕੀਤੀ ਗਈ | ਇਸ ਬਾਬਤ ਗੱਲਬਾਤ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਜੌਨ ਦੇ ਵਿੱਚ ਇਹ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਇਸ ਮੌਕੇ ਉਨਾਂ ਦਸਿਆ ਕਿ ਇਹ ਸ਼ਹੀਦੀ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਪਰਿਵਾਰ ਵਿਛੋੜਾ ਸਾਹਿਬ, ਸ੍ਰੀ ਭੱਠਾ ਸਾਹਿਬ ਤੋਂ ਹੁੰਦੀ ਹੋਈ ਸ੍ਰੀ ਮਾਛੀਵਾੜਾ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਆਲਮਗੀਰ ਸਾਹਿਬ ਪੁੱਜੇਗੀ | ਉਨਾਂ ਕਿਹਾ ਕਿ ਇਸ ਦੌਰਾਨ ਰੂਪਨਗਰ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ 19ਵਾਂ ਵਿਰਸਾ ਸੰਭਾਲ ਅਤੇ ਗੱਤਕਾ ਕੱਪ 18 ਦਸੰਬਰ ਨੂੰ ਗੁਰਦੁਆਰਾ ਸਾਹਿਬ ਦੇ ਸਾਹਮਣੇ ਪਾਰਕਿੰਗ ਵਿੱਚ ਖੇਡਿਆ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਮੌਕੇ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਅਕਤੀਆਂ ਨੂੰ 3100, 2100 ਅਤੇ 1100 ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵਧ ਚੜ ਕੇ ਇਸ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਨੂੰ ਸਿੱਖ ਇਤਹਾਸ ਤੋਂ ਜਾਣੂ ਕਰਵਾਉਣ |