July 2, 2024 8:39 pm
Sri Muktsar Sahib

ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲਿਆ ਪੁਲਿਸ ਦਾ ਵਿਸੇਸ਼ ਸਰਚ ਆਪ੍ਰੇਸ਼ਨ, ਵਾਹਨਾਂ ਦੀ ਕੀਤੀ ਤਲਾਸ਼ੀ

ਸ੍ਰੀ ਮੁਕਤਸਰ ਸਾਹਿਬ , 9 ਮਈ, 2023: ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪ੍ਰੇਸ਼ਨ ‘ਵਿਜੀਲ’ ਦੇ ਤਹਿਤ ਵਿਸੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ ‘ਚ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ‘ਚ ਪੁਲਿਸ ਨੇ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ।

ਪੁਲਿਸ ਵਲੋਂ ਇਹ ਨਸ਼ਾ ਸਮੱਗਲਰ ਅਤੇ ਹੋਰ ਸਮਾਜ ਵਿਰੋਧੀ ਕੰਮਾਂ ‘ਚ ਸ਼ਾਮਲ ਰਹੇ ਵਿਅਕਤੀਆਂ ਨਾਲ ਸਬੰਧਿਤ ਟਿਕਾਣਿਆਂ ‘ਤੇ ਸਰਚ ਆਪ੍ਰੇਸ਼ਨ ਚਲਾਇਆ । ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਵਿਸੇਸ਼ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ । ਪਬਲਿਕ ਥਾਵਾਂ ‘ਤੇ ਵੀ ਪੁਲਿਸ ਵੱਲੋਂ ਵਿਸੇਸ਼ ਚੈਕਿੰਗ ਮੁਹਿੰਮ ਚਲਾਈ ਗਈ।