July 4, 2024 11:33 pm
JP Dalal

20 ਅਤੇ 21 ਅਕਤੂਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 10 ਅਕਤੂਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਵਿਸ਼ੇਸ਼ ਇਜਲਾਸ 20 ਅਤੇ 21 ਅਕਤੂਬਰ ਨੂੰ ਸੱਦ ਲਿਆ ਗਿਆ ਹੈ। ਇਸ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਜਾਣਕਾਰੀ ਦਿੱਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਦੋ ਦਿਨ ਲਈ ਹੋਵੇਗਾ ਅਤੇ ਇਸ ਲਈ ਪੰਜਾਬ ਰਾਜਪਾਲ ਦੀ ਮਨਜ਼ੂਰੀ ਦੀ ਕੋਈ ਲੋੜ ਨਹੀਂ, ਕਿਉਂਕਿ ਇਹ ਪੁਰਾਣਾ ਇਜਲਾਸ ਹੀ ਚੱਲ ਰਿਹਾ ਹੈ ਅਤੇ ਇਸ ਵਿਚ ਪੁਰਾਣੇ ਇਜਲਾਸ ਦੀ ਹੀ ਬੈਠਕ ਹੋਵੇਗੀ।