July 1, 2024 1:43 am
Fauja Singh Sarari

27 ਸਤੰਬਰ ਨੂੰ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: CM ਭਗਵੰਤ ਮਾਨ

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 27 ਸਤੰਬਰ ਯਾਨੀ ਮੰਗਲਵਾਰ ਨੂੰ ਬੁਲਾਇਆ ਜਾਵੇਗਾ |ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਦੀ ਨਰਾਜ਼ਗੀ ਵਧਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵੀ ਸੱਦੀ ਹੈ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ।