July 7, 2024 3:12 pm
Haryana

ਚੰਡੀਗੜ੍ਹ ਮੁੱਦੇ ‘ਤੇ ਹਰਿਆਣਾ ਵਲੋਂ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ 03 ਅਪ੍ਰੈਲ 2022: ਚੰਡੀਗੜ੍ਹ  (Chandigarh) ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ (Haryana) ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ। ਪੰਜਾਬ ਅਸੈਂਬਲੀ ਨੇ ਇੱਕ ਵਿਸ਼ੇਸ਼ ਸੈਸ਼ਨ ‘ਚ ਚੰਡੀਗੜ੍ਹ ‘ਤੇ ਰਾਜ ਦੇ ਦਾਅਵੇ ਨੂੰ ਦੁਹਰਾਉਂਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ | ਇਸਦੇ ਨਾਲ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਦੇ ਵੱਲੋਂ ਵੀ ਚੰਡੀਗੜ੍ਹ ਮੁੱਦੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 5 ਅਪ੍ਰੈਲ, 2022 ਨੂੰ ਸਵੇਰੇ 11 ਵਜੇ ਬੁਲਾਇਆ ਜਾਵੇਗਾ।