ਚੰਡੀਗੜ, 26 ਅਗਸਤ 2023: ਮੈਡਾਗਾਸਕਰ (Madagascar ) ਦੀ ਰਾਜਧਾਨੀ ਅੰਤਾਨਾਨਾਰੀਵੋ ਦੇ ਨੈਸ਼ਨਲ ਸਟੇਡੀਅਮ ‘ਚ ਮਚੀ ਭਗਦੜ ‘ਚ ਘੱਟੋ-ਘੱਟ 12 ਜਣਿਆਂ ਦੀ ਮੌਤ ਹੋ ਗਈ ਅਤੇ 80 ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਗਭਗ 50,000 ਲੋਕ ਇੰਡੀਅਨ ਓਸ਼ੀਅਨ ਆਈਲੈਂਡ ਖੇਡਾਂ ਦੇ ਉਦਘਾਟਨੀ ਸਮਾਗਮ ਲਈ ਸਟੇਡੀਅਮ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਨਿਊਜ਼ ਏਜੰਸੀ ਏਐਨਆਈ ਨੇ ਅਲ ਜਜ਼ੀਰਾ ਦੀ ਰਿਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਮੈਡਾਗਾਸਕਰ(Madagascar) ਦੇ ਪ੍ਰਧਾਨ ਮੰਤਰੀ ਕ੍ਰਿਸ਼ਚੀਅਨ ਨਤਸੇ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਗਦੜ ਵਿੱਚ ਜ਼ਖ਼ਮੀ ਹੋਏ ਲੋਕਾਂ ਵਿੱਚੋਂ 11 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ। ਉਦਘਾਟਨੀ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਮੈਡਾਗਾਸਕਰ ਦੇ ਰਾਸ਼ਟਰਪਤੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਸਟੇਡੀਅਮ ਵਿੱਚ ਮੌਜੂਦ ਲੋਕਾਂ ਨੂੰ ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਲਈ ਮੌਨ ਰੱਖਿਆ । ਇਸ ਤੋਂ ਬਾਅਦ ਸਟੇਡੀਅਮ ਵਿੱਚ ਹੋਣ ਵਾਲਾ ਪ੍ਰੋਗਰਾਮ ਜਾਰੀ ਰਿਹਾ। ਇਸ ਤੋਂ ਪਹਿਲਾਂ ਸਾਲ 2019 ਵਿੱਚ ਮੈਡਾਗਾਸਕਰ ਦੇ ਸਟੇਡੀਅਮ ਵਿੱਚ ਇਸੇ ਤਰ੍ਹਾਂ ਦੀ ਇੱਕ ਘਟਨਾ ਵਿੱਚ ਕਰੀਬ 15 ਜਣਿਆਂ ਦੀ ਮੌਤ ਹੋ ਗਈ ਸੀ।