ਚੰਡੀਗੜ੍ਹ 05 ਦਸੰਬਰ 2021: (Indonesia) ਇੰਡੋਨੇਸ਼ੀਆ ‘ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਟੋਬੇਲੋ ਤੋਂ 259 ਕਿਲੋਮੀਟਰ ਦੀ ਦੂਰੀ ‘ਤੇ ਉੱਤਰ ਦਿਸ਼ਾ ‘ਚ ਮਹਿਸੂਸ ਕੀਤੇ ਗਏ। ਅਮਰੀਕਾ ਦੇ ਭੂ-ਵਿਗਿਆਨ ਸਰਵੇਖਣ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਦਰਜ ਕੀਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਭੂਚਾਲ (earthquake) ਤੋਂ ਇਲਾਵਾ ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਤੇ ਸੇਮੇਰੂ ਜਵਾਲਾਮੁਖੀ ਦੇ ਫਟਣ ਨਾਲ 13 ਲੋਕਾਂ ਦੀ ਮੌਤ ਹੋ ਗਈ, ਹਾਲਾਂਕਿ ਉੱਥੇ ਫਸੇ 10 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਹ ਜਾਣਕਾਰੀ ਦੇਸ਼ ਦੀ ਆਫ਼ਤ ਪ੍ਰਬੰਧਨ ਏਜੰਸੀ (ਬੀਐਨਪੀਬੀ) ਨੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ‘ਚ ਦਰਜਨਾਂ ਲੋਕ ਜ਼ਖਮੀ ਹੋਏ ਹਨ।
ਇੰਡੋਨੇਸ਼ੀਆ (Indonesia) ‘ਚ ਪਿਛਲੇ ਕੁੱਝ ਦਿਨਾਂ ਤੋਂ ਇਸ ਜਵਾਲਾਮੁਖੀ ਵਿੱਚੋਂ ਸੁਆਹ ਅਤੇ ਧੂੰਆਂ ਨਿਕਲ ਰਿਹਾ ਸੀ। ਨਿਕਲਣ ਵਾਲੀ ਇਹ ਸੁਆਹ ਅਤੇ ਧੂੜ ਦੀ ਪਰਤ ਇੰਨੀ ਮੋਟੀ ਹੈ ਕਿ ਜਾਵਾ ਦਾ ਪੂਰਾ ਟਾਪੂ ਦਿਨ ‘ਚ ਵੀ ਰਾਤ ਹੋ ਗਈ ਸੀ। ਇਸ ਖੇਤਰ ਵਿੱਚ ਕੰਮ ਕਰਨ ਵਾਲੀਆਂ ਏਅਰਲਾਈਨਾਂ ਨੇ ਵੀ ਪਾਇਲਟਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।