ਮੋਹਾਲੀ

ਬੰਦੀ ਸਿੰਘਾਂ ਦੀ ਰਿਹਾਈ ਤੇ ਬਹਿਬਲ ਕਲਾਂ ਕਾਂਡ ਨੂੰ ਲੈ ਕੇ ਮੋਹਾਲੀ ‘ਚ ਲੱਗੇਗਾ ਪੱਕਾ ਮੋਰਚਾ

ਚੰਡੀਗ੍ਹੜ 06 ਜਨਵਰੀ 2023: ਜੇਲ੍ਹਾਂ ਵਿੱਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਕੌਮੀ ਇਨਸਾਫ਼ ਮੋਰਚਾ ਨੇ ਅੱਜ ਤੋਂ ਪੱਕਾ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਪੱਕਾ ਮੋਰਚਾ ਮੋਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਰੁਖ਼ ਕਰੇਗਾ।

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਐਡਵੋਕੇਟ ਅਮਰ ਸਿੰਘ ਚਹਿਲ, ਗੁਰਚਰਨ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਨਾਮ ਸਿੰਘ ਸਿੱਧੂ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਪੱਕਾ ਮੋਰਚਾ ਦਾ ਉਦੇਸ਼ ਬੰਦੀ ਸਿੱਖਾਂ ਦੀ ਰਿਹਾਈ, ਬੇਅਦਬੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ | ਇਸਦੇ ਨਾਲ ਹੀ ਪਾਕਿਸਤਾਨ ਨਾਲ ਵਪਾਰਕ ਰਸਤੇ ਖੋਲ੍ਹਣ ਦੀ ਮੰਗ ਪੂਰੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਇਨ੍ਹਾਂ ਸਾਂਝੇ ਮਸਲਿਆਂ ‘ਤੇ ਪੱਕੇ ਮੋਰਚੇ ‘ਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਹੈ |

ਦੂਜੇ ਪਾਸੇ ਯੂਨਾਈਟਿਡ ਅਕਾਲੀ ਦਲ ਅਤੇ ਫੈਡਰੇਸ਼ਨ ਆਫ ਇੰਡੀਅਨ ਟਰੇਡ ਐਂਡ ਇੰਡਸਟਰੀ ਦੇ ਸਾਂਝੇ ਮੰਚ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਣ ਲਈ ਪੰਜਾਬ ਰਾਜ ਭਵਨ ਜਾਣਗੇ।ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਜਿੱਥੇ ਗੁਜਰਾਤ ਵਿੱਚ ਕੈਦੀਆਂ ਨੂੰ 10 ਸਾਲ ਬਾਅਦ ਰਿਹਾਅ ਕੀਤਾ ਜਾ ਸਕਦਾ ਹੈ, ਉਥੇ ਪੰਜਾਬ ਦੇ ਸਿੱਖ ਕੈਦੀਆਂ ਨੂੰ 35 ਸਾਲ ਬਾਅਦ ਵੀ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ।

Scroll to Top