July 6, 2024 7:32 pm
Lovely Professional University

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਵਿਦਿਆਰਥੀ ਦੀ ਗਈ ਜਾਨ

ਚੰਡੀਗੜ੍ਹ, 03 ਮਈ 2024: ਦੇਰ ਰਾਤ ਪੰਜਾਬ ਦੇ ਜਲੰਧਰ-ਫਗਵਾੜਾ ਹਾਈਵੇ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਹਰਿਆਣਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਖੁਦਕੁਸ਼ੀ ਹੈ ਜਾਂ ਹਾਦਸਾ ਇਸ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ। ਇਹ ਘਟਨਾ ਵੀਰਵਾਰ ਰਾਤ ਕਰੀਬ 10 ਵਜੇ ਦੀ ਹੈ।

ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਸਥਾਨ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ। ਘਟਨਾ ਤੋਂ ਬਾਅਦ ਯੂਨੀਵਰਸਿਟੀ (Lovely Professional University) ‘ਚ ਮੌਜੂਦ ਅਧਿਕਾਰੀਆਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਮਯੰਕ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।